ਸਿੱਖਾਂ ਵਿੱਚ ਖੁਸ਼ੀ ਦੀ ਲਹਿਰ
ਬਰੈਂਪਟਨ ਦੇ ਮੇਅਰ ਪੈਟ੍ਰਿਕ ਬਰਾਊਨ, ਓਂਟਾਰੀਓ ਦੇ ਐੱਮ. ਪੀ. ਪੀ. ਪਰਬਮੀਤ ਸਰਕਾਰੀਆ ਅਤੇ ਅਲਬਰਟਾ ਤੋਂ ਸੰਸਦ ਮੈਂਬਰ ਟਿਮ ਉੱਪਲ ਵੱਲੋਂ ਸਿੱਖ ਚੈਰੀਟੇਬਲ ਸੰਸਥਾ ‘ਖਾਲਸਾ ਏਡ’ ਨੂੰ ਨੋਬਲ ਸ਼ਾਂਤੀ ਪੁਰਸਕਾਰ ਲਈ ਨਾਮਜ਼ਦ ਕੀਤਾ ਗਿਆ ਹੈ।
ਸੰਸਦ ਮੈਂਬਰ ਟਿਮ ਉੱਪਲ ਵੱਲੋਂ ਆਪਣੇ ਸੋਸ਼ਲ ਮੀਡੀਆ ਖ਼ਾਤੇ ਰਾਹੀਂ ਇਹ ਜਾਣਕਾਰੀ ਦਿੱਤੀ ਗਈ ਹੈ। ਸੰਸਦ ਮੈਂਬਰ ਟਿਮ ਉੱਪਲ ਨੇ ਇਸ ਨਾਮਜ਼ਦਗੀ ਲਈ ‘ਖਾਲਸਾ ਏਡ’ ਵੱਲੋਂ ਕੀਤੇ ਗਏ ਕੰਮਾਂ ਦੀ ਇਕ ਲਿਸਟ ਵੀ ਸਾਂਝੀ ਕੀਤੀ ਹੈ। ਇਸ ਲਿਸਟ ਵਿਚ ‘ਖਾਲਸਾ ਏਡ’ ਵੱਲੋਂ ਕੈਨੇਡਾ ਵਿਖੇ ਕੋਵਡ ਦੇ ਸਮੇਂ ਕੈਨੇਡੀਅਨ ਨਾਗਰਿਕਾਂ ਦੀ ਕੀਤੀ ਗਈ ਮਦਦ ਦਾ ਵੀ ਜ਼ਿਕਰ ਹੈ । ਟਿਮ ਉੱਪਲ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਇਸ ਕੋਸ਼ਿਸ਼ ਨੂੰ ਬਰੈਂਪਟਨ ਦੇ ਮੇਅਰ ਪੈਟ੍ਰਿਕ ਬਰਾਊਨ ਅਤੇ ਓਂਟਾਰੀਓ ਦੇ ਐੱਮ. ਪੀ. ਪੀ. ਪਰਬਮੀਤ ਸਰਕਾਰੀਆ ਵੱਲੋਂ ਵੀ ਹਿਮਾਇਤ ਦਿੱਤੀ ਗਈ ਹੈ। ਟਿਮ ਉੱਪਲ ਦੇ ਇਸ ਟਵੀਟ ‘ਤੇ ਖਾਲਸਾ ਏਡ ਦੇ ਮੁਖੀ ਰਵਿੰਦਰ ਸਿੰਘ (ਰਵੀ ਸਿੰਘ) ਨੇ ਰੀ ਟਵੀਟ ਕੀਤਾ ਹੈ ਤੇ ਨਾਮਜ਼ਦਗੀ ਲਈ ਧੰਨਵਾਦ ਕੀਤਾ ਹੈ।
Comments