ਡੀ. ਸੀ. ਦਫ਼ਤਰ ਤੋਂ ਬਾਅਦ ਹੁਣ ਬਾਘਾਪੁਰਾਣਾ ਦੀ ਤਹਿਸੀਲ ''ਚ ਲੱਗਾ ਖ਼ਾਲਿਸਤਾਨੀ ਝੰਡਾ


ਬਾਘਾ ਪੁਰਾਣਾ : ਸਥਾਨਕ ਸ਼ਹਿਰ ਦੀ ਤਹਿਸੀਲ ਕੰਪਲੈਕਸ ਵਿਚ ਅੱਜ ਕਿਸੇ ਅਣਪਛਾਤੇ ਵਿਅਕਤੀਆਂ ਵੱਲੋਂ ਖ਼ਾਲਿਸਤਾਨ ਦਾ ਝੰਡਾ ਲਗਾ ਦਿੱਤਾ ਗਿਆ। ਇਹ ਝੰਡਾ ਉਸ ਥਾਂ 'ਤੇ ਲਗਾਇਆ ਗਿਆ, ਜਿੱਥੇ 15 ਅਗਸਤ ਨੂੰ ਆਜ਼ਾਦੀ ਸਮਾਗਮ ਮੌਕੇ ਕੌਮੀ ਝੰਡਾ ਲਹਿਰਾਇਆ ਗਿਆ ਸੀ। ਤਹਿਸੀਲ ਕੰਪਲੈਕਸ ਵਿਚ ਖ਼ਾਲਿਸਤਾਨ ਦਾ ਝੰਡਾ ਦੇਖ ਕੇ ਪੁਲਸ ਨੂੰ ਭਾਜੜ ਪੈ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਬਾਘਾ ਪੁਰਾਣਾ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਪੁਲਸ ਨੇ ਡਰ ਕੇ ਖਾਲਿਸਤਾਨ ਦਾ ਝੰਡਾ ਉਤਾਰ ਦਿੱਤਾ। ਦੱਸਯੋਗ ਹੈ ਕਿ ਆਜ਼ਾਦੀ ਦਿਹਾੜੇ ਤੋਂ ਇਕ ਦਿਨ ਪਹਿਲਾਂ ਮੋਗਾ ਦੇ ਡੀ. ਸੀ. ਦਫਤਰ ਅਤੇ ਉਸ ਤੋਂ ਬਾਅਦ ਕੋਟਕਪੂਰਾ ਬਾਈਪਾਸ ਦੇ ਫਲਾਈਓਵਰ 'ਤੇ ਵੀ ਖਾਲਿਸਤਾਨ ਕਾਰਕੁੰਨਾਂ ਨੇ ਖ਼ਾਲਿਸਤਾਨੀ ਝੰਡਾ ਲਹਿਰਾਇਆ ਗਿਆ ਸੀ ਜਿਸ ਤੋਂ ਬਾਅਦ ਮੋਗਾ ਚਰਚਾ ਵਿਚ ਬਣਿਆ ਹੋਇਆ ਸੀ। ਫਿਲਹਾਲ ਮੋਗਾ ਦੇ ਡੀ. ਸੀ. ਦਫ਼ਤਰ ਵਿਚ ਖ਼ਾਲਿਸਤਾਨ ਦਾ ਝੰਡਾ ਲਹਿਰਾਉਣ ਵਾਲੇ ਦੋ ਸਿੱਖ ਖਾਲਿਸਤਾਨ ਕਾਰਕੁੰਨਾਂ ਨੂੰ ਪੁਲਸ ਨੇ ਦਿੱਲੀ 'ਚੋਂ ਗ੍ਰਿਫ਼ਤਾਰ ਕਰ ਲਿਆ ਹੈ। ਜਿਨ੍ਹਾਂ ਪਾਸੋਂ ਗੰਭੀਰਤਾ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।

Drop Me a Line, Let Me Know What You Think

© 2023 by Train of Thoughts. Proudly created with Wix.com