top of page

1984 ਸਿੱਖ ਕਤਲੇਆਮ: ਅਮਰੀਕੀ ਸੰਸਦ ਮੈਂਬਰ ਨੇ ਮੰਗਿਆ ਇਨਸਾਫ਼

ਪੇਨਸਿਲਵੇਨੀਆ

—ਅਮਰੀਕਾ ਦੇ ਸੂਬੇ ਪੇਨਸਿਲਵੇਨੀਆ ਦੇ ਸੰਸਦ ਮੈਂਬਰਾਂ ਨੇ ਸਪੀਕਰ ਨੂੰ ਭਾਰਤ ਵਿੱਚ ਨਸਲਕੁਸੀ ਸੰਬੰਧੀ ਯਾਦ ਕਰਵਾਉਂਦੇ ਹੋਏ ਸੰਨ 1984 ਦੇ ਸਿੱਖ ਕਤਲੇਆਮ ਵਿੱਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਦਿੰਦੇ ਹੋਏ ਅਮਰੀਕੀ ਸੰਸਦ ਮੈਂਬਰ ਬਰੈਂਡਨ ਬੋਇਲ ਨੇ ਨਸਲਕੁਸ਼ੀ ਦੇ ਪੀੜਤ ਪਰਿਵਾਰਾਂ ਲਈ ਇਨਸਾਫ਼ ਦੀ ਮੰਗ ਕੀਤੀ ਹੈ। ਪੈਨਸਿਲਵੇਨੀਆ ਦੇ ਸੰਸਦ ਮੈਂਬਰ ਨੇ ਅਮਰੀਕੀ ਪ੍ਰਤੀਨਿਧੀ ਸਭਾ ਵਿੱਚ ਕਿਹਾ,‘ਸਪੀਕਰ ਸਾਹਿਬ ਮੈਂ ਨਵੰਬਰ 1984 ਵਿੱਚ ਭਾਰਤ ਵਿੱਚ ਹੋਏ ਸਿੱਖ ਕਤਲੇਆਮ ਬਾਰੇ ਗੱਲ ਕਰਨਾ ਚਾਹੁੰਦਾ ਹਾਂ, ਜਿਸ ਨੂੰ ਸਿੱਖ ਨਸਲਕੁਸ਼ੀ ਵੀ ਕਿਹਾ ਜਾਂਦਾ ਹੈ।’ ਭਾਰਤ ਦੀ ਤੱਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ 31 ਅਕਤੂਬਰ 1984 ਨੂੰ ਉਨ੍ਹਾਂ ਦੇ ਦੋ ਸਿੱਖ ਅੰਗ ਰੱਖਿਅਕਾਂ ਵੱਲੋਂ ਹੱਤਿਆ ਕਰਨ ਤੋਂ ਬਾਅਦ ਦੇਸ਼ ਵਿੱਚ ਸਿੱਖ ਨੂੰ ਮਾਰਨ ਲਈ ਲੋਕ ਭੜਕ ਗਏ ਸਨ। ਬੋਇਲ ਨੇ ਕਿਹਾ ਕਿ ਅੱਜ ਅਮਰੀਕਾ ਵਿੱਚ ਸਵਾ ਲੱਖ ਤੋਂ ਵੱਧ ਸਿੱਖ ਹਨ, ਜੋ 130 ਸਾਲ ਪਹਿਲਾਂ ਇੱਥੇ ਆਉਣੇ ਸ਼ੁਰੂ ਹੋਏ ਸਨ। ਉਨ੍ਹਾਂ ਕਿਹਾ, ‘'ਭਾਰਤ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਤੋਂ ਬਾਅਦ 1 ਨਵੰਬਰ 1984 ਨੂੰ ਭਾਰਤ ਦੀ ਰਾਜਧਾਨੀ ਦਿੱਲੀ ਅਤੇ ਹੋਰ ਕਈ ਸ਼ਹਿਰਾਂ ਵਿੱਚ ਸਿੱਖਾਂ ਦਾ ਕਤਲੇਆਮ ਹੋਇਆ ਸੀ। ਉਸ ਦਿਨ ਤੜਕੇ ਪਹਿਲੇ ਸਿੱਖ ਵਿਅਕਤੀਆਂ ਨੂੰ ਮਾਰਿਆ ਗਿਆ ਸੀ ।ਅਤੇ ਕਤਲੇਆਮ ਤਿੰਨ ਦਿਨਾਂ ਤੱਕ ਚੱਲਿਆ ਸੀ, ਜਿਸ ਵਿੱਚ ਸਿੱਖ ਭਾਈਚਾਰੇ ਦੇ ਹਜ਼ਾਰਾਂ ਲੋਕ ਮਾਰੇ ਗਏ ਸਨ। ਇਸ ਕਤਲੇਆਮ ਤੋਂ ਬਾਅਦ 20,000 ਸਿੱਖਾਂ ਨੂੰ ਭੱਜਣ ਲਈ ਮਜਬੂਰ ਕੀਤਾ ਗਿਆ ਤੇ ਅਣਗਿਣਤ ਲੋਕਾਂ ਨੂੰ ਉਜਾੜ ਦਿੱਤਾ ਗਿਆ।

Comments


bottom of page