ਪੰਜਾਬ ‘ਚ ਖਾਲਸਾ ਵਹੀਰ ਸ਼ਲਾਘਾਯੋਗ ਉਪਰਾਲਾ ਤੇ ਸਮੇਂ ਦੀ ਲੋੜ

ਹਾਲੈਂਡ - ਬਹਿਬਲ ਕਲਾ ਮੋਰਚੇ ਪ੍ਰਤੀ ਸਰਕਾਰ ਦਾ ਰਵੱਈਆ ਨਿੰਦਣਯੋਗ ਹੈ ਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸਿਧਵਾਂ ਨੇ ਸਮਾਂ ਲੈ ਕੇ ਵੀ ਸਿੱਖ ਕੌਮ ਨੂੰ ਇਨਸਾਫ ਦਿਵਾਉਣ ਤੇ ਦੋਸ਼ੀਆਂ ਨੂੰ ਸਜਾ ਦਿਵਾਉਣ ਲਈ ਤਸੱਲੀ ਬਖਸ਼ ਜੁਆਬ ਨਹੀਂ ਦਿੱਤਾ ਗਿਆ। ਇਨ੍ਹਾਂ ਵਿਚਾਰਾ ਦਾ ਪ੍ਰਗਟਾਵਾ ਜਥੇਦਾਰ ਕਰਮ ਸਿੰਘ ਹਾਲੈਂਡ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਹੇ।
ਜਥੇਦਾਰ ਨੇ ਕਿਹਾ ਕਿ ਪੰਜਾਬ ਸਰਕਾਰ ਪੰਥ ਪ੍ਰਤੀ ਸੰਜੀਦਾ ਹੋ ਕੇ ਸਿੱਖ ਕੌਮ ਨੂੰ ਇਨਸਾਫ ਦੇਵੇ।
ਇਸਦੇ ਨਾਲ ਹੀ ਭਾਈ ਅੰਮ੍ਰਿਤਪਾਲ ਸਿੰਘ ਵਲੋ ਚਲਾਈ ਖਾਲਸਾ ਵਹੀਰ ਦੀ ਸ਼ੁਰੂਆਤ ਨੂੰ ਪੰਜਾਬ ਵਿੱਚ ਮਿਲ ਰਹੇ ਸਹਿਯੋਗ ਲਈ ਸੰਗਤਾਂ ਦਾ ਧੰਨਵਾਦ ਕੀਤਾ ਗਿਆ ਤੇ ਪੰਜਾਬ ਦੇ ਨੌਜਵਾਨ ਨੂੰ ਜਾਗਰੂਕ ਹੋ ਕੇ ਨਸ਼ੇ ਤਿਆਗਣ ਦੀ ਅਪੀਲ ਕੀਤੀ ਗਈ ਹੈ। ਜਥੇਦਾਰ ਕਰਮ ਸਿੰਘ ਹਾਲੈਂਡ ਨੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇ ਸਰਕਾਰ ਦੇ ਸਪੀਕਰ ਕੁਲਤਾਰ ਸਿੰਘ ਸਿੰਧਵਾਂ ਸਿੱਖਾਂ ਨੂੰ ਇਨਸਾਫ਼ ਦਿਵਾਉਣ ਵਿੱਚ ਫੇਲ ਹੁੰਦੇ ਹਨ ਤਾਂ ਉਨ੍ਹਾਂ ਨੂੰ ਅਸਤੀਫ਼ਾ ਦੇ ਕੇ ਮੋਰਚੇ ਵਿੱਚ ਆ ਕੇ ਬੈਠ ਜਾਣਾ ਚਾਹੀਦਾ ਹੈ।
Commentaires