top of page

ਖਾਲਿਸਤਾਨ ਕਮਾਂਡੋ ਫੋਰਸ ਦੇ ਮੁਖੀ ਭਾਈ ਪਰਮਜੀਤ ਸਿੰਘ ਪੰਜਵੜ ਦੇ ਅਕਾਲ ਚਲਾਣੇ ਤੇ ਖਾਲਿਸਤਾਨ ਜਲਾਵਤਨ ਸਰਕਾਰ ਵੱਲੋਂ ਹਾਰਦ

  • Writer: TimesofKhalistan
    TimesofKhalistan
  • May 7, 2023
  • 1 min read

ਬਰਮਿੰਘਮ - ਖਾਲਸਾ ਪੰਥ ਦੀ ਜਨਮ ਭੂਮੀ ਅਤੇ ਗੁਰੂਆਂ ਦੀ ਚਰਨ ਛੋਹ ਧਰਤੀ ਨੂੰ ਭਾਰਤ ਦੇ ਭ੍ਰਿਸ਼ਟ ਰਾਜਤੰਤਰ ਤੋਂ ਅਜ਼ਾਦ ਕਰਵਾਉਣ ਲਈ ਪਿਛਲੇ ਚਾਲੀ ਸਾਲਾਂ ਤੋਂ ਚੱਲ ਰਹੇ ਸੰਘਰਸ਼ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ ਖਾਲਿਸਤਾਨ ਕਮਾਂਡੋ ਫੋਰਸ ਦੇ ਮੁਖੀ ਭਾਈ ਪਰਮਜੀਤ ਸਿੰਘ ਪੰਜਵੜ੍ਹ ਬੀਤੇ ਦਿਨੀਂ ਪੰਥ ਦੁਸ਼ਮਣਾਂ ਦੇ ਹਮਲੇ ਦੌਰਾਨ ਸ਼ਹਾਦਤ ਦਾ ਜਾਮ ਪ੍ਰਾਪਤ ਕਰ ਗਏ ਹਨ। ਖਾਲਿਸਤਾਨ ਦੀ ਪ੍ਰਾਪਤੀ ਲਈ ਭਾਈ ਪਰਮਜੀਤ ਸਿੰਘ ਪੰਜਵੜ੍ਹ ਅਤੇ ਉਹਨਾਂ ਦੇ ਪਰਿਵਾਰ ਵੱਲੋਂ ਖਾਲਿਸਤਾਨ ਸੰਘਰਸ਼ ਲਈ ਦਿੱਤੀ ਗਈਆਂ ਸ਼ਹਾਦਤਾਂ ਅਜਾਈਂ ਨਹੀਂ ਜਾਣਗੀਆਂ। ਇਨ੍ਹਾਂ ਵਿਚਾਰ ਦਾ ਪ੍ਰਗਟਾਵਾ ਖਾਲਿਸਤਾਨ ਜਲਾਵਤਨ ਸਰਕਾਰ ਦੇ ਪ੍ਰਧਾਨ ਮੰਤਰੀ ਜਥੇਦਾਰ ਗੁਰਮੇਜ ਸਿੰਘ ਗਿੱਲ ਯੂ ਕੇ, ਜਥੇਦਾਰ ਬਲਬੀਰ ਸਿੰਘ ਯੂ ਕੇ, ਜਥੇਦਾਰ ਸੁਬੇਗ ਸਿੰਘ ਡੈਨਮਾਰਕ, ਜਥੇਦਾਰ ਸਤਨਾਮ ਸਿੰਘ ਬੱਬਰ ਅਤੇ ਜਥੇਦਾਰ ਰੇਸ਼ਮ ਸਿੰਘ ਬੱਬਰ ਜਰਮਨੀ ਨੇ ਇਕ ਸਾਂਝੇ ਬਿਆਨ ਵਿੱਚ ਕਿਹਾ ਕਿ ਭਾਈ ਪਰਮਜੀਤ ਸਿੰਘ ਪੰਜਵੜ੍ਹ ਦੀ ਅਚਾਨਕ ਹੋਈ ਸ਼ਹਾਦਤ ਨਾਲ ਸਿੱਖ ਸੰਘਰਸ਼ ਨੂੰ ਬਹੁਤ ਵੱਡਾ ਘਾਟਾ ਪਿਆ ਹੈ ।

ਉਕਤ ਆਗੂਆਂ ਨੇ ਕਿਹਾ ਕਿ ਜੂਨ 1984 ਵਿੱਚ ਭਾਰਤੀ ਹਕੂਮਤ ਵੱਲੋਂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਅਤੇ ਪੂਰੀ ਸਿੱਖ ਕੌਮ ਉਤੇ ਕੀਤੇ ਫੌਜੀ ਹਮਲੇ ਪਿੱਛੋਂ ਹੋਂਦ ਵਿੱਚ ਆਈ ਖਾਲਿਸਤਾਨ ਕਮਾਂਡੋ ਫੋਰਸ ਦੀ 1989 ਤੋਂ ਕਮਾਂਡ ਸੰਭਾਲ ਕੇ ਭਾਈ ਪਰਮਜੀਤ ਸਿੰਘ ਪੰਜਵੜ੍ਹ ਨੇ ਸਿੱਖ ਕੌਮ ਦੇ ਅਜ਼ਾਦ ਘਰ ਖਾਲਿਸਤਾਨ ਦੀ ਪ੍ਰਾਪਤੀ ਲਈ ਭਾਰਤੀ ਹਕੂਮਤ ਨਾਲ ਡਟਵੀਂ ਟੱਕਰ ਲਈ । ਉਹਨਾਂ ਦੀ ਰੂਪੋਸ਼ੀ ਦੌਰਾਨ ਭਾਰਤ ਦੇ ਸਰਕਾਰੀ ਅੱਤਵਾਦ ਨੇ ਉਹਨਾਂ ਦੇ ਪਰਿਵਾਰ ਦੇ ਜੀਆਂ, ਮਾਤਾ ਜੀ ਤੇ ਭਰਾ ਨੂੰ ਵੀ ਸ਼ਹੀਦ ਕਰ ਦਿੱਤਾ ਸੀ, ਪਰ ਭਾਈ ਪਰਮਜੀਤ ਸਿੰਘ ਪੰਜਵੜ੍ਹ ਫੇਰ ਵੀ ਡੋਲੇ ਨਹੀਂ ਅਤੇ ਸੰਘਰਸ਼ ਦੀ ਅਗਵਾਈ ਕਰਦੇ ਰਹੇ । ਉਕਤ ਆਗੂਆਂ ਨੇ ਸਮੁੱਚੀ ਸਿੱਖ ਕੌਮ ਨੂੰ ਅਪੀਲ ਕੀਤੀ ਹੈ ਕਿ ਆਪਣੇ ਸਥਾਨਕ ਗੁਰੂ ਘਰਾਂ ਵਿਖੇ ਸੰਗਤਾਂ ਭਾਈ ਪੰਜਵੜ੍ਹ ਨਮਿੱਤ ਸ਼ਰਧਾਂਜ਼ਲੀ ਸਮਾਗਮ ਅਤੇ ਅੰਤਿਮ ਅਰਦਾਸ ਕਰਨ।

 
 
 

Comments


CONTACT US

Thanks for submitting!

©Times Of Khalistan

bottom of page