ਪਟਿਆਲਾ ਪੁਲਸ ਵਲੋਂ ਖ਼ਤਰਨਾਕ ਗੈਂਗ ਹਥਿਆਰਾਂ ਸਣੇ ਗ੍ਰਿਫ਼ਤਾਰ, ਵੱਡੇ ਖ਼ੁਲਾਸੇ ਹੋਣ ਦੀ ਉਮੀਦ
ਪਟਿਆਲਾ - ਪੰਜਾਬ ਦੇ ਸਭ ਤੋਂ ਕੁਰਪੱਟ ਪੁਲਸ ਅਫਸਰ ਭੁੱਲਰ ਨੇ ਐਸ ਐਸ ਪੀ ਲੱਗਦਿਆਂ ਗੁੰਡਾਗਰਦੀ ਸੁਰੂ ਕਰ ਦਿੱਤੀ ਹੈ। ਪਟਿਆਲਾ ਪੁਲਸ ਵੱਲੋਂ ਏ. ਟੀ. ਐਮ. ਅਤੇ ਬੈਂਕਾਂ ਵਿਚ ਵਾਰਦਾਤਾਂ ਕਰਨ ਵਾਲੇ ਗਰੋਹ ਦੇ 6 ਮੈਂਬਰਾਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ।ਇਹ ਸਾਰੇ ਮੈਂਬਰ ਕਰੀਬ 19 ਸਾਲ ਤੋਂ 24 ਸਾਲ ਤਕ ਦੀ ਉਮਰ ਦੇ ਹਨ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੁਰਪੱਟ ਐੱਸਐੱਸਪੀ ਹਰਚਰਨ ਸਿੰਘ ਭੁੱਲਰ ਨੇ ਦੱਸਿਆ ਕਿ ਏਟੀਐਮ ਅਤੇ ਬੈਂਕਾਂ ਵਿਚ ਵਾਰਦਾਤ ਕਰਨ ਵਾਲੇ ਇਸ ਗਰੋਹ ਦਾ ਮਾਸਟਰਮਾਈਂਡ ਅਜੇ ਕੁਮਾਰ ਹੈ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐੱਸਐੱਸਪੀ ਹਰਚਰਨ ਸਿੰਘ ਭੁੱਲਰ ਨੇ ਇਕ ਹੋਰ ਮਾਮਲੇ ਸਬੰਧੀ ਦੱਸਿਆ ਕਿ ਮਾੜੇ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪਟਿਆਲਾ ਪੁਲਸ ਵੱਲੋਂ ਵੱਖ-ਵੱਖ ਥਾਣਿਆਂ ਵਿਚ ਦਰਜ ਬਾਰਾਂ ਮੁਕੱਦਮਿਆਂ ਵਿਚ ਪੱਚੀ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ਕੋਲੋਂ ਚੋਰੀ ਕੀਤੇ ਗਏ 47 ਮੋਟਰਸਾਈਕਲ ਵੀ ਬਰਾਮਦ ਕੀਤੇ ਗਏ ਹਨ। ਉਨ੍ਹਾਂ ਨੇ ਦੱਸਿਆ ਕਿ ਇਹ ਦੋਸ਼ੀ ਸ਼ਹਿਰ ਦੇ ਬਾਜ਼ਾਰਾਂ ਵਿਚੋਂ ਮੋਟਰਸਾਈਕਲ ਚੋਰੀ ਕਰਕੇ ਉਨ੍ਹਾਂ ਨੂੰ ਕਬਾੜ ਵਿਚ ਅੱਗੇ ਵੇਚ ਦਿੰਦੇ ਸਨ ਅਤੇ ਪੁਲਸ ਵੱਲੋਂ ਇਨ੍ਹਾਂ ਦਾ ਰਿਮਾਂਡ ਹਾਸਲ ਕਰਕੇ ਇਨ੍ਹਾਂ ਤੋਂ ਹੋਰ ਵੀ ਵਧੇਰੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਤਾਂ ਜੋ ਇਨ੍ਹਾਂ ਤੋਂ ਹੋਰ ਖੁਲਾਸੇ ਹੋ ਸਕਣ।
Comments