ਟੋਰਾਂਟੋ- ਖਾਲਿਸਤਾਨ ਬਿਉਰੋ - ਬੀਤੇ ਦਿਨ ਕੈਨੇਡਾ ਦੀ ਸਰਕਾਰ ਵੱਲੋਂ ਜਿਸ ਤਰ੍ਹਾਂ ਸੀ. ਆਰ. ਐੱਸ. ਸਕੋਰ 75 'ਤੇ ਲਿਆ ਕੇ ਐਕਸਪ੍ਰੈੱਸ ਐਂਟਰੀ ਰਾਹੀਂ 27,332 ਜਣਿਆਂ ਨੂੰ ਪੱਕਾ ਹੋਣ ਦਾ ਮੌਕਾ ਦਿੱਤਾ ਹੈ, ਉਸ ਦੀ ਸ਼ਲਾਘਾ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਕੈਨੇਡਾ ਸਰਕਾਰ ਵੱਲੋਂ ਆਉਣ ਵਾਲੇ ਤਿੰਨ ਸਾਲਾਂ ਦੌਰਾਨ ਹਰ ਸਾਲ ਚਾਰ ਲੱਖ ਦੇ ਕਰੀਬ ਪ੍ਰਵਾਸੀਆਂ ਨੂੰ ਕੈਨੇਡਾ ਲੈ ਕੇ ਆਉਣ ਦਾ ਟੀਚਾ ਮਿੱਥਿਆ ਗਿਆ ਹੈ।
ਕੈਨੇਡਾ ਸਰਕਾਰ ਓਨਰ ਆਪਰੇਟਰ ਐੱਲ. ਐੱਮ. ਆਈ. ਏ. (ਲੇਬਰ ਮਾਰਕਿਟ ਇਮਪੈਕਟ ਅਸੈਸਮੈਂਟ) ਕੈਟੇਗਰੀ ਨੂੰ ਖ਼ਤਮ ਕਰਨ ਬਾਰੇ ਗੰਭੀਰਤਾ ਨਾਲ ਵਿਚਾਰ-ਵਟਾਂਦਰਾ ਕਰ ਰਹੀ ਹੈ।
