top of page

ਕਿਸਾਨ ਅਤੇ ਸਿੱਖ ਆਗੂਆਂ ਨੇ ਹਿੰਸਾ ਨਹੀਂ ਕੀਤੀ : ਦਲ ਖਾਲਸਾ

ਜਲੰਧਰ -ਖਾਲਿਸਤਾਨ ਬਿਉਰੋ - ਦਲ ਖਾਲਸਾ ਨੇ ਕੇਂਦਰੀ ਗ੍ਰਹਿ ਮੰਤਰਾਲੇ ਦੇ ਹੁਕਮਾਂ ’ਤੇ ਦਿੱਲੀ ਪੁਲਸ ਵੱਲੋਂ ਕਿਸਾਨ ਆਗੂਆਂ ਅਤੇ ਲੱਖਾ ਸਿਧਾਣਾ ਸਮੇਤ ਸਿੱਖ ਵਰਕਰਾਂ ਵਿਰੁੱਧ ਦਰਜ ਝੂਠੇ ਕੇਸ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਜਥੇਬੰਦੀ ਦੇ ਪ੍ਰਧਾਨ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਿਸਾਨ ਅਤੇ ਸਿੱਖ ਆਗੂਆਂ ਨੇ ਹਿੰਸਾ ਨਹੀਂ ਕੀਤੀ ਅਤੇ ਉਨ੍ਹਾਂ ’ਤੇ ਸਰਕਾਰ ਵੱਲੋਂ ਝੂਠਾ ਇਲਜ਼ਾਮ ਲਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜਿਹਾ ਕਰਨ ਪਿੱਛੇ ਸਰਕਾਰ ਦੀ ਮਨਸ਼ਾ ਕਿਸਾਨ ਅੰਦੋਲਨ ਦਾ ਅਕਸ ਹਿੰਸਕ ਵਿਖਾਉਣਾ ਹੈ।

ਉਨ੍ਹਾਂ ਲਾਲ ਕਿਲ੍ਹੇ ’ਤੇ ਕੇਸਰੀ ਨਿਸ਼ਾਨ ਸਾਹਿਬ ਨੂੰ ਝੁਲਾਉਣ ਦੀ ਘਟਨਾ ਬਾਰੇ ਬੋਲਦਿਆਂ ਕਿਹਾ ਕਿ ਇਹ ਕਾਰਜ ਨਾਂ ਤਾਂ ਹਿੰਸਕ ਸੀ ਅਤੇ ਨਾ ਹੀ ਗੈਰ-ਕਾਨੂੰਨੀ ਕਾਰਵਾਈ ਹੈ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਰੋਸ ਅਤੇ ਜ਼ਜ਼ਬਾਤਾਂ ਦੇ ਪ੍ਰਗਟਾਵੇ ਦਾ ਗੈਰ-ਹਿੰਸਕ ਤਰੀਕਾ ਸੀ। ਉਨ੍ਹਾਂ ਅੱਗੇ ਕਿਹਾ ਕਿ ਇਹ ਕਾਰਵਾਈ ਸਰਕਾਰ ਦੀ ਦਮਨ ਦੀ ਨੀਤੀ ਅਤੇ ਹਾਲ ਹੀ ਵਿਚ ਬਣਾਏ ਗਏ ਕਾਲੇ ਖੇਤੀ ਕਾਨੂੰਨਾਂ ਦਾ ਢੁੱਕਵਾਂ ਜਵਾਬ ਸੀ। ਇਸ ਤੋਂ ਇਲਾਵਾ, ਇਹ ਪੰਜਾਬ ਦਾ ਨਰਿੰਦਰ ਮੋਦੀ ਸਰਕਾਰ ਦੇ ਹਿੰਦੂ ਰਾਸ਼ਟਰ ਦੇ ਏਜੰਡੇ ਦਾ ਕਰਾਰਾ ਜਵਾਬ ਵੀ ਸੀ।ਦਲ ਖਾਲਸਾ ਆਗੂ ਜੋ ਸਿੰਘੂ ਬਾਰਡਰ ਵਿਖੇ ਚੱਲ ਰਹੇ ਧਰਨੇ ਵਿਚ ਲੰਮੇ ਸਮੇਂ ਤੋਂ ਬੈਠੇ ਹਨ, ਨੇ ਕਿਸਾਨ ਨੇਤਾਵਾਂ ਨੂੰ ਅਪੀਲ ਕੀਤੀ ਕਿ ਇਕ ਦੂਜੇ ’ਤੇ ਚਿੱਕੜ ਸੁੱਟਣਾ ਬੰਦ ਕਰਨ ਕਿਉਂਕਿ ਇਸ ਨਾਲ ਕਿਸਾਨ ਅੰਦੋਲਨ ਨੂੰ ਨੁਕਸਾਨ ਪਹੁੰਚਾਏਗਾ।

ਉਨ੍ਹਾਂ ਕਿਹਾ ਕਿ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਕਿਸਾਨ ਨੇਤਾਵਾਂ ਦਰਮਿਆਨ ਫੁੱਟ ਪਾ ਕੇ ਅਤੇ ਦੂਜੇ ਪਾਸੇ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕਰਕੇ ਮੌਜੂਦਾ ਸਥਿਤੀ ਦਾ ਸ਼ੋਸ਼ਣ ਕਰਨ ਦੀ ਚਾਲ ਖੇਡ ਰਹੀ ਹੈ। ਉਨ੍ਹਾਂ ਕਿਹਾ ਕਿ ਪਹਿਲੇ ਦਿਨ ਤੋਂ ਹੀ ਸਰਕਾਰ ਤਿੰਨ ਵਿਵਾਦਪੂਰਨ ਖੇਤੀ ਕਾਨੂੰਨਾਂ ਨੂੰ ਰੱਦ ਨਾ ਕਰਨ ਦੀ ਜ਼ਿੱਦ ’ਤੇ ਅੜੀ ਹੋਈ ਹੈ ਅਤੇ ਹੁਣ ਉਨ੍ਹਾਂ ਨੇ ਝੰਡੇ ਦੀ ਘਟਨਾ ਦੇ ਪਿੱਛੇ ਆੜ ਲੈ ਲਈ ਹੈ। ਉਨ੍ਹਾਂ ਕਿਹਾ ਕਿ ਝੰਡੇ ਦੀ ਘਟਨਾ ਨੂੰ ਤੂਲ ਦਿੱਤੀ ਜਾ ਰਹੀ ਹੈ। ਪਾਰਟੀ ਆਗੂ ਜਸਵੀਰ ਸਿੰਘ ਖੰਡੂਰ ਨੇ ਕਿਹਾ ਕਿ ਤਿੰਨੇ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਸਮਾਂ ਮੰਗ ਕਰਦਾ ਹੈ। ਸਾਰੀਆਂ ਧਿਰਾਂ ਵਖਰੇਵਿਆਂ ਦੇ ਬਾਵਜੂਦ ਇਕੱਠੀਆਂ ਹੋਣ ਨਾ ਕਿ ਆਪਸ ਵਿਚ ਉਲਝ ਕੇ ਕਿਸਾਨ ਅੰਦੋਲਨ ਨੂੰ ਸੱਟ ਮਾਰਨ।


bottom of page