ਗੁਰਪਤਵੰਤ ਸਿੰਘ ਪੰਨੂ ਤੇ ਹਰਦੀਪ ਸਿੰਘ ਨਿੱਝਰ ਨੂੰ ਇੰਗਲੈਂਡ ਆਉਣ ਤੇ ਗੋਲਡ ਮੈਡਲਾਂ ਨਾਲ ਸਨਮਾਨਿਤ ਕੀਤਾ ਜਾਵੇਗਾ
- Sep 14, 2020
- 2 min read
Updated: Sep 24, 2020
ਬਰਮਿੰਘਮ - ਇੰਗਲੈਂਡ - ਖਾਲਿਸਤਾਨ ਏਜੰਸੀਆ - ਸਿੱਖਸ ਫਾਰ ਜਸਟਿਸ ਦੇ ਅਟਾਰਨੀ ਜਨਰਲ ਗੁਰਪਤਵੰਤ ਸਿੰਘ ਪੰਨੂੰ ਅਤੇ ਭਾਈ ਹਰਦੀਪ ਸਿੰਘ ਨਿੱਝਰ ਨੂੰ ਆਉਣ ਵਾਲੇ ਸਮੇਂ ਵਿੱਚ ਗੋਲਡ ਮੈਡਲਾਂ ਨਾਲ ਸਨਮਾਨਿਤ ਕੀਤਾ ਜਾਵੇਗਾ । ਇੰਨਾਂ ਵਿਚਾਰਾਂ ਦਾ ਪ੍ਰਗਟਾਵਾ ਭਾਈ ਕੁਲਵੰਤ ਸਿੰਘ ਮੁਠੱਡਾ ਯੂ ਕੇ ਸਾਬਕਾ ਪ੍ਰਧਾਨ ਸਿੱਖ ਸਟੂਡੈਂਟਸ ਫੈਡਰੇਸ਼ਨ (ਜਿਲਾ ਜਲੰਧਰ) ਅਤੇ ਉੱਘੇ ਪੰਥਕ ਆਗੂ ਭਾਈ ਬਲਵਿੰਦਰ ਸਿੰਘ ਢਿਲੋਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ।
ਖਾਲਿਸਤਾਨੀ ਆਗੂਆਂ ਨੇ ਕਿਹਾ ਕਿ ਭਾਰਤ ਦੀ ਹਿੰਦੂ ਦਹਿਸ਼ਤਗਰਦ ਸਰਕਾਰ ਨੇ ਵਕੀਲ ਪੰਨੂ ਤੇ ਭਾਈ ਨਿੱਝਰ ਦੀਆ ਜੱਦੀ ਜਾਇਦਾਦਾਂ ਜ਼ਬਤ ਕਰਕੇ ਸਿੱਖ ਕੌਮ ਸਿਰ ਨਵੀਂ ਭਾਜੀ ਚਾੜੀ ਇਸਦਾ ਖਮਿਆਜ਼ਾ ਭੁਗਤਣ ਲਈ ਸਰਕਾਰ ਤਿਆਰ ਰਹੇ। ਬੀਤੇ ਦਿਨਾਂ ਵਿੱਚ ਭਾਰਤ ਦੀ ਹਿੰਦੂ ਦਹਿਸ਼ਤਗਰਦ ਸਰਕਾਰ ਨੇ ਅਖੌਤੀ ਲੋਕਤੰਤਰੀ ਸਿਸਟਮ ਵੱਲੋਂ ਸਾਰੇ ਕਾਨੂੰਨਾਂ ਨੂੰ ਛਿੱਕੇ ਟੰਗਦੇ ਹੋਏ ਅਮਰੀਕਾ ਅਤੇ ਕੈਨੇਡਾ ਵਿੱਚ ਯੂ ਐਨ ਓ ਦੇ ਕਾਨੂੰਨ ਤਹਿਤ ਪੰਜਾਬ ਰਿਫਰੈਂਡਮ 2020 ਦੀ ਮੁਹਿੰਮ ਚਲਾ ਰਹੇ ਨੂੰ ਸਿੱਖ ਫਾਰ ਜਸਟਿਸ ਦੇ ਅਟਾਰਨੀ ਜਨਰਲ ਸ ਗੁਰਪਤਵੰਤ ਸਿੰਘ ਪੰਨੂੰ ਅਤੇ ਕੈਨੇਡਾ ਤੋਂ ਗੁਰੂ ਨਾਨਕ ਸਿੱਖ ਗੁਰਦੁਆਰਾ ਡੈਲਟਾ ਦੇ ਮੁੱਖ ਸੇਵਾਦਾਰ ਭਾਈ ਹਰਦੀਪ ਸਿੰਘ ਨਿੱਜਰ ਦੀ ਪੰਜਾਬ ਵਿੱਚ ਜੱਦੀ ਜਾਇਦਾਦ ਜ਼ਬਤ ਕਰਨ ਲਈ ਭਾਰਤੀ ਏਜੰਸੀ ਐਨ ਆਈ ਏ ਦੀ ਸਿਫ਼ਾਰਸ਼ ਤੇ ਭਾਰਤ ਸਰਕਾਰ ਦੇ ਹੁਕਮ ਦੀ ਪਾਲਣਾ ਕਰਦਿਆਂ ਨੇ ਐਨ ਆਈ ਏ ਨੇ ਤਹਿਸੀਲਦਾਰ ਭੇਜ ਕੇ ਨਿਸ਼ਾਨੀਆਂ ਲਗਾ ਦਿੱਤੀਆਂ ਹਨ। ਭਾਰਤ ਸਰਕਾਰ ਦੇ ਇਸ ਨਾਦਰਸ਼ਾਹੀ ਫੁਰਮਾਨ ਦੇ ਵਿਰੋਧ ਵਿੱਚ ਦੁਨੀਆ ਭਰ ਵਿੱਚ ਪੰਥਕ ਹਲਕਿਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ ।
ਗੁਰਪਤਵੰਤ ਸਿੰਘ ਪੰਨੂ ਤੇ ਹਰਦੀਪ ਸਿੰਘ ਨਿੱਝਰ ਨੂੰ ਇੰਗਲੈਂਡ ਆਉਣ ਤੇ ਗੋਲਡ ਮੈਡਲਾਂ ਨਾਲ ਸਨਮਾਨਿਤ ਕੀਤਾ ਜਾਵੇਗਾ ਉਕਤ ਦੋਵੇਂ ਆਗੂਆਂ ਨੇ ਆਉਣ ਵਾਲੇ ਸਮੇਂ ਵਿੱਚ ਸਮੂੰਹ ਸਿੱਖ ਕੌਮ ਨੂੰ ਬੇਨਤੀ ਕੀਤੀ ਹੈ ਕਿ ਉਹ ਰੈਫਰੈਂਡਮ 2020 ਦਾ ਡੱਟ ਕੇ ਸਾਥ ਦੇਣ ਅਤੇ ਖਾਲਸਾ ਰਾਜ ਖਾਲਿਸਤਾਨ ਦੀ ਪ੍ਰਾਪਤੀ ਵਾਸਤੇ ਚੱਲ ਰਹੇ ਸੰਘਰਸ਼ ਵਿੱਚ ਆਪਣਾ ਬਣਦਾ ਯੋਗਦਾਨ ਪਾਉਣ ਅਤੇ ਨਾਲ ਹੀ ਦੇਸ਼ਾਂ ਵਿਦੇਸ਼ਾਂ ਵਿੱਚ ਪੰਥਕ ਮਖੌਟਾ ਪਾਕੇ ਭਾਰਤੀ ਸਰਕਾਰ ਦੇ ਝੋਲੀ ਚੁੱਕਾਂ ਤੋਂ ਵੀ ਪੂਰੀ ਤਰ੍ਹਾਂ ਸਾਵਧਾਨ ਰਹਿਣ।
Commentaires