ਭਾਈ ਕੰਵਰਪਾਲ ਸਿੰਘ ਨੂੰ ਸਦਮਾ, ਮਾਤਾ ਅਕਾਲ ਚਲਾਣਾ ਕਰ ਗਏ

ਦਲ ਖ਼ਾਲਸਾ ਦੇ ਸੀਨੀਅਰ ਆਗੂ ਭਾਈ ਕੰਵਰਪਾਲ ਸਿੰਘ ਦੇ ਸਤਿਕਾਰਯੋਗ ਮਾਤਾ ਜੀ ਸਰਦਾਰਨੀ ਮਹਿੰਦਰ ਕੌਰ ਜੀ ਕੱਲ੍ਹ ਅਕਾਲ ਚਲਾਣਾ ਕਰ ਗਏ ਸਨ। ਅੱਜ ਉਹਨਾਂ ਦਾ ਅੰਤਿਮ ਸੰਸਕਾਰ ਅੰਮ੍ਰਿਤਸਰ ਵਿਖੇ ਹੋਇਆ ਤੇ ਇਸ ਮੌਕੇ ਪੰਥਕ ਜਥੇਬੰਦੀਆਂ ਦੇ ਆਗੂ ਸਾਹਿਬਾਨ ਇਸ ਦੁੱਖ ਦੀ ਘੜੀ 'ਚ ਸ਼ਾਮਲ ਹੋਏ।

ਅਦਾਰਾ ਟਾਈਮਜ ਆਫ ਖਾਲਿਸਤਾਨ ਇਸ ਦੁੱਖ ਦੀ ਘੜੀ ਵਿੱਚ ਭਾਈ ਸਾਹਿਬ ਨਾਲ ਖੜੇ ਹਾਂ।

ਗੁਰੂ ਸਾਹਿਬ ਜੀ, ਮਾਤਾ ਜੀ ਨੂੰ ਚਰਨਾਂ 'ਚ ਨਿਵਾਸ ਅਤੇ ਪਰਿਵਾਰ ਤੇ ਸਾਕ-ਸਬੰਧੀਆਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।