top of page

ਦਿੱਲੀ ਦੀ ਭਾਜਪਾ ਸਰਕਾਰ ਵੱਲੋਂ ਪ੍ਰੋ. ਭੁੱਲਰ ਦੀ ਰਿਹਾਈ ਪਟੀਸ਼ਨ ਰੱਦ ਕਰਨ ’ਤੇ ਭੜਕੇ ਵਿਦੇਸ਼ੀ ਖਾਲਿਸਤਾਨੀ ਆਗੂ

  • 9 hours ago
  • 2 min read

ਸਾਰੇ ਮਸਲਿਆਂ ਦੇ ਹੱਲ ਵਾਸਤੇ ਖਾਲਿਸਤਾਨ ਦੀ ਸਥਾਪਨਾ ਅਤਿ ਜ਼ਰੂਰੀ - ਮੁਠੱਡਾ, ਢਿੱਲੋਂ, ਨਡਾਲੋਂ



ਲੰਡਨ - ਇੰਗਲੈਂਡ ਵਿੱਚ ਪਿਛਲੇ ਦੋ ਦਹਾਕਿਆਂ ਤੋਂ ਵੀ ਵੱਧ ਸਮੇਂ ਦੀ ਜਲਾਵਤਨੀ ਕੱਟ ਰਹੇ ਸਿੱਖ ਫੈਡਰੇਸ਼ਨ ਯੂ.ਕੇ. ਦੇ ਸੀਨੀਅਰ ਆਗੂ ਭਾਈ ਕੁਲਵੰਤ ਸਿੰਘ ਮੁਠੱਡਾ ਅਤੇ ਭਾਈ ਬਲਵਿੰਦਰ ਸਿੰਘ ਢਿੱਲੋਂ, ਜਰਮਨੀ ਤੋਂ ਭਾਈ ਗੁਰਵਿੰਦਰ ਸਿੰਘ ਨਡਾਲੋਂ, ਬੈਲਜੀਅਮ ਤੋਂ ਭਾਈ ਗੁਰਦਿਆਲ ਸਿੰਘ ਢਕਾਣਸੂ ਅਤੇ ਅਮਰੀਕਾ ਤੋਂ ਭਾਈ ਗੁਰਮੇਲ ਸਿੰਘ ਢੇਸੀ ਨੇ ਮੀਡੀਆ ਨੂੰ ਭੇਜੇ ਸਾਂਝੇ ਬਿਆਨ ਵਿੱਚ ਦਿੱਲੀ ਸਰਕਾਰ ਵੱਲੋਂ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਪਟੀਸ਼ਨ ਮੁੜ ਰੱਦ ਕਰਨ ਦੇ ਫ਼ੈਸਲੇ ਦੀ ਕਰੜੀ ਨਿੰਦਾ ਕੀਤੀ ਹੈ।

ਖਾਲਿਸਤਾਨੀ ਆਗੂਆਂ ਨੇ ਕਿਹਾ ਕਿ ਇਸ ਤੋਂ ਪਹਿਲਾਂ ਦਿੱਲੀ ਵਿੱਚ “ਝਾੜੂ ਪਾਰਟੀ” ਦੀ ਸਰਕਾਰ ਸਮੇਂ ਵੀ ਕਈ ਵਾਰ ਪ੍ਰੋ. ਭੁੱਲਰ ਦੀ ਰਿਹਾਈ ਪਟੀਸ਼ਨ ਸਜ਼ਾ ਸਮੀਖਿਆ ਬੋਰਡ ਵੱਲੋਂ ਰੱਦ ਕੀਤੀ ਜਾਂਦੀ ਰਹੀ ਹੈ ਅਤੇ ਹੁਣ ਭਾਜਪਾ ਦੀ ਸਰਕਾਰ ਵੀ ਉਸੇ ਰਸਤੇ ’ਤੇ ਚੱਲਦਿਆਂ ਸਿੱਖ ਭਾਵਨਾਵਾਂ ਦੇ ਵਿਰੁੱਧ ਫ਼ੈਸਲੇ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਸਮੀਖਿਆ ਬੋਰਡ ਵੱਲੋਂ ਕਈ ਕੈਦੀਆਂ ਦੀ ਸਜ਼ਾ ਮੁਆਫ਼ ਕਰਨ ਦੀ ਸਿਫ਼ਾਰਸ਼ ਕੀਤੀ ਗਈ ਹੈ, ਜਦਕਿ 33 ਸਾਲ ਤੋਂ ਸਜ਼ਾ ਭੁਗਤ ਰਹੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੇ ਮਾਮਲੇ ਨੂੰ ਰੱਦ ਕਰ ਦਿੱਤਾ ਗਿਆ ਹੈ।

ਫੈਡਰੇਸ਼ਨ ਆਗੂ ਭਾਈ ਮੁਠੱਡਾ ਨੇ ਸਖ਼ਤ ਲਹਿਜ਼ੇ ਵਿੱਚ ਕਿਹਾ ਕਿ ਜਿਹੜੇ ਸਿੱਖ ਚਿਹਰੇ ਅੱਜ ਭਾਜਪਾ ਵਿੱਚ ਧੜਾਧੜ ਸ਼ਾਮਲ ਹੋ ਰਹੇ ਹਨ, ਉਨ੍ਹਾਂ ਨੂੰ ਸ਼ਰਮ ਆਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਹ ਬੜੀ ਦੁੱਖਦਾਈ ਗੱਲ ਕਿ ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੂੰਮਾ ਵੀ ਅੱਜ ਸ਼ਰੇਆਮ ਭਾਜਪਾ ਦੀ ਮਦਦ ਕਰ ਰਹੇ ਹਨ ਅਤੇ ਉਨ੍ਹਾਂ ਦੇ ਆਗੂਆਂ ਨੂੰ ਸਨਮਾਨਤ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਸਾਨੂੰ ਅੱਜ ਸੋਚਣ ਦੀ ਲੋੜ ਹੈ ਕਿ ਜਿਨ੍ਹਾਂ ਨੂੰ ਅਸੀਂ ਆਪਣੇ ਆਗੂ ਮੰਨ ਬੈਠੇ ਹਾਂ, ਉਹ ਅੱਜ ਸਿੱਖਾਂ ਦੇ ਕਥਿਤ ਕਾਤਲਾਂ ਵਾਲੇ ਪਾਸੇ ਖੜ੍ਹੇ ਨਜ਼ਰ ਆ ਰਹੇ ਹਨ।

ਅਖੀਰ ਵਿੱਚ ਫੈਡਰੇਸ਼ਨ ਆਗੂ ਭਾਈ ਮੁਠੱਡਾ ਅਤੇ ਭਾਈ ਢਿੱਲੋਂ ਨੇ ਕਿਹਾ ਕਿ ਅੱਜ ਪੰਜਾਬ ਦੀਆਂ ਸਾਰੀਆਂ ਹੀ ਸਿਆਸੀ ਪਾਰਟੀਆਂ ਕੇਵਲ ਰਾਜਭਾਗ ਅਤੇ ਸੱਤਾ ਦੀਆਂ ਭੁੱਖੀਆਂ ਹਨ ਅਤੇ ਉਨ੍ਹਾਂ ਦਾ ਸਿੱਖਾਂ ਅਤੇ ਬੰਦੀ ਸਿੰਘਾਂ ਦੇ ਦੁੱਖ-ਦਰਦ ਨਾਲ ਕੋਈ ਲੈਣਾ-ਦੇਣਾ ਨਹੀਂ।

ਭਾਈ ਮੁਠੱਡਾ ਨੇ ਕਿਹਾ ਕਿ ਜਿਨ੍ਹਾਂ ਚਿਰ ਸਾਡਾ ਆਪਣਾ ਕੌਮੀ ਘਰ ਖਾਲਿਸਤਾਨ ਨਹੀਂ ਬਣਦਾ, ਉਨ੍ਹਾਂ ਚਿਰ ਸਾਨੂੰ ਨਾ ਇਨਸਾਫ਼ ਮਿਲਣਾ ਹੈ ਅਤੇ ਨਾ ਹੀ ਬੰਦੀ ਸਿੰਘਾਂ ਦੀ ਰਿਹਾਈ ਸੰਭਵ ਹੈ।

 
 
 

Comments


CONTACT US

Thanks for submitting!

©Times Of Khalistan

bottom of page