top of page

ਪ੍ਰੋ. ਭੁੱਲਰ ਦੀ ਰਿਹਾਈ ਤੇ ਵਿਦੇਸ਼ੀ ਸਿੱਖ ਗੁੱਸੇ ‘ਚ, ਭਾਰਤ ਵਿੱਚ ਸਿੱਖਾਂ ਨਾਲ ਦੂਜੇ ਦਰਜੇ ਦੇ ਨਾਗਰਿਕਾਂ ਵਾਂਗ ਵਿਵਹਾਰ - ਵਰਲਡ ਸਿੱਖ ਪਾਰਲੀਮੈਂਟ

  • 2 hours ago
  • 2 min read

ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ’ਤੇ ਸਿੱਖ ਸਿਆਸੀ ਅਤੇ ਧਾਰਮਿਕ ਆਗੂਆਂ ਦੀ ਸਖ਼ਤ ਆਲੋਚਨਾ



ਜਰਮਨ- ਏਜੰਸੀਆਂ - ਵਰਲਡ ਸਿੱਖ ਪਾਰਲੀਮੈਂਟ ਨੇ ਬੰਦੀ ਸਿੰਘ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਪੱਕੀ ਰਿਹਾਈ ਦੀ ਅਰਜ਼ੀ ਰੱਦ ਕੀਤੇ ਜਾਣ ਦੇ ਫ਼ੈਸਲੇ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਇਸਨੂੰ ਸਿੱਖ ਕੌਮ ਨਾਲ ਵਿਤਕਰੇ ਦੀ ਨਿਸ਼ਾਨੀ ਕਰਾਰ ਦਿੱਤਾ ਹੈ। ਸੰਸਥਾ ਨੇ ਦੋਸ਼ ਲਗਾਇਆ ਕਿ ਇਹ ਫ਼ੈਸਲਾ ਮਨੁੱਖੀ ਅਧਿਕਾਰਾਂ ਦੇ ਉਲੰਘਣ ਦੇ ਨਾਲ-ਨਾਲ ਸਿੱਖਾਂ ਪ੍ਰਤੀ ਪੱਖਪਾਤੀ ਸੋਚ ਨੂੰ ਵੀ ਬੇਨਕਾਬ ਕਰਦਾ ਹੈ।

ਪ੍ਰੈਸ ਦੇ ਨਾਮ ਜਾਰੀ ਸਾਂਝੇ ਬਿਆਨ ਵਿੱਚ ਕੋਆਰਡੀਨੇਟਰ ਭਾਈ ਹਿੰਮਤ ਸਿੰਘ (ਅਮਰੀਕਾ), ਕੋ-ਕੋਆਰਡੀਨੇਟਰ ਭਾਈ ਗੁਰਚਰਨ ਸਿੰਘ ਗੁਰਾਇਆ (ਜਰਮਨੀ), ਮੁੱਖ ਬੁਲਾਰੇ ਭਾਈ ਜੋਗਾ ਸਿੰਘ, ਜਨਰਲ ਸਕੱਤਰ ਭਾਈ ਮਨਪ੍ਰੀਤ ਸਿੰਘ (ਇੰਗਲੈਂਡ), ਭਾਈ ਜਤਿੰਦਰ ਸਿੰਘ, ਭਾਈ ਮਨਬੀਰ ਸਿੰਘ (ਕਨੇਡਾ), ਭਾਈ ਪ੍ਰਿਤਪਾਲ ਸਿੰਘ (ਸਵਿਟਜ਼ਰਲੈਂਡ), ਹਰਜੋਤ ਸਿੰਘ (ਹਾਲੈਂਡ), ਭਾਈ ਸਤਨਾਮ ਸਿੰਘ (ਫਰਾਂਸ) ਅਤੇ ਹਰਜਾਪ ਸਿੰਘ ਜਾਫੀ (ਅਮਰੀਕਾ) ਨੇ ਕਿਹਾ ਕਿ ਦਿੱਲੀ ਦੀ ਭਾਜਪਾ ਅਗਵਾਈ ਵਾਲੀ ਸਰਕਾਰ ਦੇ ‘ਸਜ਼ਾ ਸਮੀਖਿਆ ਬੋਰਡ’ ਦਾ ਫ਼ੈਸਲਾ ਨਿਰਾਸ਼ਾਜਨਕ ਹੈ।

ਬਿਆਨ ਅਨੁਸਾਰ ਦਸਤਾਵੇਜ਼ ਦਰਸਾਉਂਦੇ ਹਨ ਕਿ ਬੋਰਡ ਵੱਲੋਂ ਅਜਿਹੇ ਕਈ ਕੈਦੀਆਂ ਨੂੰ ਰਿਹਾਅ ਕੀਤਾ ਗਿਆ ਹੈ ਜਿਨ੍ਹਾਂ ਦੀ 20 ਸਾਲ ਦੀ ਸਜ਼ਾ ਵੀ ਪੂਰੀ ਨਹੀਂ ਹੋਈ, ਜਦਕਿ ਪ੍ਰੋ. ਭੁੱਲਰ 30 ਸਾਲ ਤੋਂ ਵੱਧ ਸਮੇਂ ਤੋਂ ਕੈਦ ਭੁਗਤ ਰਹੇ ਹਨ ਅਤੇ ਬਿਰਧ ਅਵਸਥਾ ਵਿੱਚ ਹਨ। ਵਰਲਡ ਸਿੱਖ ਪਾਰਲੀਮੈਂਟ ਨੇ ਕਿਹਾ ਕਿ ਇਹ ਦੋਹਰਾ ਮਾਪਦੰਡ ਕਾਨੂੰਨੀ ਪ੍ਰਕਿਰਿਆ ’ਤੇ ਸਵਾਲ ਖੜ੍ਹੇ ਕਰਦਾ ਹੈ।

ਸੰਸਥਾ ਨੇ ਕੇਂਦਰ ਅਤੇ ਦਿੱਲੀ ਦੀ ਸਰਕਾਰ ’ਤੇ ਦੋਸ਼ ਲਗਾਇਆ ਕਿ ਸਿੱਖਾਂ ਨੂੰ ਸਿਰਫ਼ ਸਿਆਸੀ ਮਕਸਦਾਂ ਲਈ ਵਰਤਿਆ ਜਾਂਦਾ ਹੈ, ਜਦਕਿ ਇਨਸਾਫ਼ ਦੇ ਮਾਮਲਿਆਂ ਵਿੱਚ ਉਨ੍ਹਾਂ ਨਾਲ ਵਿਤਕਰਾ ਹੁੰਦਾ ਹੈ, ਨਾਲ ਹੀ ਕੁਝ ਸਿੱਖ ਸਿਆਸੀ ਅਤੇ ਧਾਰਮਿਕ ਆਗੂਆਂ ਦੀ ਆਲੋਚਨਾ ਕਰਦਿਆਂ ਕਿਹਾ ਗਿਆ ਕਿ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ’ਤੇ ਉਨ੍ਹਾਂ ਦੀ ਚੁੱਪ ਨਿਰਾਸ਼ਾਜਨਕ ਹੈ।

ਵਰਲਡ ਸਿੱਖ ਪਾਰਲੀਮੈਂਟ ਨੇ ਐਲਾਨ ਕੀਤਾ ਕਿ ਇਸ ਮਸਲੇ ਨੂੰ ਕੌਮਾਂਤਰੀ ਪੱਧਰ ’ਤੇ ਉਠਾਇਆ ਜਾਵੇਗਾ ਅਤੇ ਸੰਯੁਕਤ ਰਾਸ਼ਟਰ ਸਮੇਤ ਮਨੁੱਖੀ ਅਧਿਕਾਰ ਸੰਸਥਾਵਾਂ ਤੱਕ ਪਹੁੰਚ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਦ ਤੱਕ ਪ੍ਰੋ. ਭੁੱਲਰ ਸਮੇਤ ਸਾਰੇ ਬੰਦੀ ਸਿੰਘ ਰਿਹਾਅ ਨਹੀਂ ਹੁੰਦੇ, ਤਦ ਤੱਕ ਆਵਾਜ਼ ਬੁਲੰਦ ਕੀਤੀ ਜਾਂਦੀ ਰਹੇਗੀ।

 
 
 

Comments


CONTACT US

Thanks for submitting!

©Times Of Khalistan

bottom of page