top of page

ਭਾਜਪਾ ਅਤੇ ਅਕਾਲੀ ਦਲ ਦੀ ਸਰਕਾਰ ਨੇ ਜੰਮੂ 'ਚ ਧਾਰਾ 370 ਤੋੜ ਕੇ ਸੂਬੇ ਦਾ ਦਰਜਾ ਖ਼ਤਮ ਕੀਤਾ


ਪੰਜਾਬ ਵਿਧਾਨ ਸਭਾ ਅੰਦਰ CM ਚੰਨੀ ਨੇ ਘੇਰਿਆ ਅਕਾਲੀ ਦਲ, ਵਿੰਨ੍ਹੇ ਤਿੱਖੇ ਸ਼ਬਦੀ ਤੀ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਅੰਦਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਸ਼੍ਰੋਮਣੀ ਅਕਾਲੀ ਦਲ 'ਤੇ ਤਿੱਖੇ ਨਿਸ਼ਾਨੇ ਵਿੰਨ੍ਹੇ ਗਏ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਭਾਜਪਾ ਕਦੇ ਵੀ ਪੰਜਾਬ 'ਚ ਐਂਟਰੀ ਨਹੀਂ ਕਰ ਸਕਦੀ ਸੀ, ਜੇਕਰ ਅਕਾਲੀ ਦਲ ਉਨ੍ਹਾਂ ਦਾ ਸਾਥ ਨਾ ਦਿੰਦਾ। ਉਨ੍ਹਾਂ ਨੇ ਕਿਹਾ ਕਿ ਆਰ. ਐੱਸ. ਐੱਸ. ਨੂੰ ਅਕਾਲੀ ਦਲ ਨੇ ਪੰਜਾਬ 'ਚ ਦਾਖ਼ਲ ਕਰਵਾਇਆ ਹੈ। ਇਸ ਤੋਂ ਪਹਿਲਾਂ ਆਰ. ਐੱਸ. ਐੱਸ. ਦੀ ਕੋਈ ਗੱਲ ਪੰਜਾਬ 'ਚ ਨਹੀਂ ਸੀ। ਮੁੱਖ ਮੰਤਰੀ ਚੰਨੀ ਨੇ ਵੱਡਾ ਤੰਜ ਕੱਸਦਿਆਂ ਕਿਹਾ ਕਿ ਜਦੋਂ ਭਾਜਪਾ ਅਤੇ ਅਕਾਲੀ ਦਲ ਦੀ ਸਰਕਾਰ ਨੇ ਜੰਮੂ 'ਚ ਧਾਰਾ ਤੋੜ ਕੇ ਸੂਬੇ ਦਾ ਦਰਜਾ ਖ਼ਤਮ ਕਰ ਦਿੱਤਾ ਤਾਂ ਉਸ ਵੇਲੇ ਸੁਖਬੀਰ ਬਾਦਲ ਕਿੱਥੇ ਸਨ?

ਉਨ੍ਹਾਂ ਕਿਹਾ ਕਿ ਜਦੋਂ ਪਾਰਲੀਮੈਂਟ 'ਚ ਸੂਬਿਆਂ ਦੇ ਅਧਿਕਾਰ ਖੋਹੇ ਜਾ ਰਹੇ ਸੀ ਤਾਂ ਉਦੋਂ ਸੁਖਬੀਰ ਬਾਦਲ ਅਤੇ ਚੰਦੂਮਾਜਰਾ ਸਾਹਿਬ ਕਿੱਥੇ ਸਨ ਅਤੇ ਕਦੇ ਵੀ ਅੰਦਰ ਇਹ ਗੱਲ ਨਹੀਂ ਕਹੀ ਗਈ ਕਿ ਇਹ ਸਭ ਕੁੱਝ ਗਲਤ ਹੋ ਰਿਹਾ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਅਕਾਲੀ ਦਲ ਪੰਜਾਬ ਨੂੰ ਆਰ. ਐੱਸ. ਐਸ. ਅਤੇ ਭਾਜਪਾ ਦੇ ਹੱਥਾਂ 'ਚ ਦੇਣ ਵਾਲੇ ਹਨ। ਉਨ੍ਹਾਂ ਕਿਹਾ ਕਿ ਨਹੀਂ ਤਾਂ ਭਾਜਪਾ ਦੀ ਕਦੇ ਵੀ ਪੰਜਾਬ 'ਤੇ ਹੱਥ ਪਾਉਣ ਦੀ ਜ਼ੁਰੱਅਤ ਨਹੀਂ ਪੈਣੀ ਸੀ।

ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਸ ਸਭ ਲਈ ਅਕਾਲੀ ਦਲ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਪੰਜਾਬ ਨੂੰ ਤੋੜਨ ਵਾਸਤੇ ਅਤੇ ਆਰ. ਐੱਸ. ਐੱਸ. ਦਾ ਕਬਜ਼ਾ ਕਰਾਉਣ ਵਾਸਤੇ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਹਮੇਸ਼ਾ ਹੀ ਭਾਜਪਾ ਦਾ ਪੱਕਾ ਭਾਈਵਾਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਗੱਦਾਰ ਪਾਰਟੀ ਹੈ ਅਤੇ ਹਮੇਸ਼ਾ ਪੰਜਾਬ ਦਾ ਮਾਹੌਲ ਖ਼ਰਾਬ ਕੀਤਾ ਹੈ।

ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਅਕਾਲੀ ਦਲ ਇਹੀ ਚਾਹੁੰਦਾ ਹੈ ਕਿ ਸੂਬੇ ਅੰਦਰ ਨਸ਼ਾ ਆਉਂਦਾ ਰਹੇ ਅਤੇ ਮਜੀਠੀਆ ਦੇ ਨਾਂ 'ਤੇ ਵਿਕਦਾ ਰਹੇ। ਉਨ੍ਹਾਂ ਕਿਹਾ ਕਿ ਹੁਣ ਅਜਿਹਾ ਪੰਜਾਬ 'ਚ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਬੀ. ਐੱਸ. ਐੱਫ. 5 ਕਿਲੋਮੀਟਰ ਅੰਦਰ ਰਹਿ ਕੇ ਸਰਹੱਦਾਂ ਸੀਲ ਕਰੇ, ਜੋ ਕਿ ਉਸ ਦੀ ਡਿਊਟੀ ਹੈ।

bottom of page