ਸਰਾਂ ਤੇ ਸਿਰਫ ਖਾਲ਼ਸਾ ਰਵਾਇਤਾਂ ਮੁਤਾਬਿਕ ਹੌਵੇ ਕਾਰਵਾਈ
ਬਠਿੰਡਾ -ਖਾਲ਼ਿਸਤਾਨ ਬਿਉਰੋ- ਭਾਜਪਾ ਆਗੂ ਸੁਖਪਾਲ ਸਰਾਂ ਵਲੋਂ ਪ੍ਰਧਾਨ ਮੰਤਰੀ ਦੀ ਤੁਲਨਾ ਗੁਰੂ ਸਾਹਿਬ ਨਾਲ ਕਰਨ ਦੇ ਮਾਮਲੇ ’ਚ ਸਿੱਖ ਜਥੇਬੰਦੀਆਂ ਦੇ ਵਰਕਰਾਂ ਨੇ ਸਰਾਂ ਦੇ ਘਰ ’ਤੇ ਹਮਲਾ ਕਰ ਦਿੱਤਾ, ਜਿਨ੍ਹਾਂ ਦੀ ਪੁਲਸ ਨਾਲ ਵੀ ਝੜਪ ਹੋਈ।

ਜਾਣਕਾਰੀ ਮੁਤਾਬਕ ਸੁਖਪਾਲ ਸਰਾਂ ਜਨਰਲ ਸਕੱਤਰ ਭਾਜਪਾ ਪੰਜਾਬ ਇਕ ਟੀ. ਵੀ. ਚੈਨਲ ’ਤੇ ਖੇਤੀ ਕਾਨੂੰਨਾਂ ਬਾਰੇ ਹੋਈ ਡਿਬੇਟ ’ਚ ਭਾਗ ਲੈ ਰਹੇ ਸਨ। ਇਸ ਮੌਕੇ ਸਰਾਂ ਨੇ ਪ੍ਰਧਾਨ ਮੰਤਰੀ ਮੋਦੀ ਦੀ ਪ੍ਰਸ਼ੰਸਾ ਕਰਦਿਆਂ ਇੱਥੋਂ ਤਕ ਕਹਿ ਦਿੱਤਾ ਕਿ ਖੇਤੀ ਕਾਨੂੰਨ ਜਾਰੀ ਕਰਕੇ ਪ੍ਰਧਾਨ ਮੰਤਰੀ ਨੇ ਜੁਅਰਤ ਭਰਿਆ ਕਾਰਨਾਮਾ ਕੀਤਾ ਹੈ, ਜਿਵੇਂ ਸ੍ਰੀ ਗੁਰੂ ਗੋਬਿੰਦ ਸਿੰਘ ਨੇ ਔਂਰਗਜੇਬ ਨੂੰ ਜ਼ਫਰਨਾਮਾ ਲਿਖ ਕੇ ਕੀਤਾ ਸੀ ਜਿਸ ’ਤੇ ਸਿੱਖ ਜਥੇਬੰਦੀਆਂ ਨੇ ਪੁਲਸ ਪ੍ਰਸ਼ਾਸਨ ਕੋਲ ਇਤਰਾਜ ਦਰਜ ਕਰਵਾਇਆ ਹੈ ਕਿ ਸਰਾਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇ, ਜਿਸ ਨੇ ਪ੍ਰਧਾਨ ਮੰਤਰੀ ਦੀ ਤੁਲਨਾ ਗੁਰੂ ਸਾਹਿਬ ਨਾਲ ਕਰ ਕੇ ਸਿੱਖ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ।
ਦੂਜੇ ਪਾਸੇ ਦਲ ਖਾਲਸਾ ਦੇ ਆਗੂ ਦਵਿੰਦਰ ਸਿੰਘ ਦੀ ਅਗਵਾਈ ਹੇਠ ਵੱਡੀ ਗਿਣਤੀ ’ਚ ਸਿੱਖ ਨੌਜਵਾਨਾਂ ਨੇ ਸਰਾਂ ਦੇ ਘਰ ਨੂੰ ਘੇਰਾ ਪਾ ਲਿਆ, ਜਿਥੇ ਪਹਿਲਾਂ ਹੀ ਪੁਲਸ ਪਾਰਟੀਆਂ ਪਹੁੰਚ ਚੁੱਕੀਆਂ ਸਨ। ਸਿੱਖ ਨੌਜਵਾਨਾਂ ਨੇ ਸਰਾਂ ਤੱਕ ਪਹੁੰਚਣ ਦੀ ਕੋਸ਼ਿਸ਼ ਕੀਤੀ ਪਰ ਪੁਲਸ ਨੇ ਅਜਿਹਾ ਨਹੀਂ ਕਰਨ ਦਿੱਤਾ।ਇਸ ਦੌਰਾਨ ਉਕਤ ਦੀ ਪੁਲਸ ਨਾਲ ਵੀ ਤਿੱਖੀ ਝੜਪ ਹੋਈ।ਇਸ ਮੌਕੇ ਪਰਮਿੰਦਰ ਸਿੰਘ ਬਾਲਿਆਂਵਾਲੀ ਜ਼ਿਲ੍ਹਾ ਪ੍ਰਧਾਨ ਅਕਾਲੀ ਦਲ (ਅੰਮਿ੍ਰਸਤਰ) ਤੇ ਹੋਰ ਆਗੂ ਵੀ ਮੌਜੂਦ ਸਨ।ਦਵਿੰਦਰ ਸਿੰਘ ਖਾਲਸਾ ਨੇ ਕਿਹਾ ਕਿ ਜੇਕਰ ਪੁਲਸ ਪ੍ਰਸ਼ਾਸਨ ਨੇ ਉਕਤ ਵਿਰੁੱਧ ਕਾਰਵਾਈ ਨਾ ਕੀਤੀ ਤਾਂ ਉਹ ਸਰਾਂ ਦੇ ਘਰ ਦੇ ਬਾਹਰ ਪੱਕੇ ਤੰਬੂ ਗੱਡ ਦੇਣਗੇ।
Comments