top of page

ਭਾਈ ਪੰਜਵੜ ਦੀ ਸ਼ਹਾਦਤ ਨਾਲ ਸਿੱਖ ਕੌਮ ਨੂੰ ਪਿਆ ਵੱਡਾ ਘਾਟਾ- ਜਲਾਵਤਨੀ ਖਾਲਿਸਤਾਨੀ ਆਗੂ

ਭਾਈ ਪਰਮਜੀਤ ਸਿੰਘ ਪੰਜਵੜ ਦੀਆਂ ਕੌਮ ਪ੍ਰਤੀ ਕੀਤੀਆਂ ਸੇਵਾਵਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ : ਭਾਈ ਮੁਠੱਡਾ



ਲੰਡਨ - ਇੰਗਲੈਂਡ ਵਿੱਚ ਪਿਛਲੇ ਲੰਬੇ ਸਮੇਂ ਤੋਂ ਰਾਜਸੀ ਸ਼ਰਨ ਤੇ ਰਹਿ ਰਹੇ ਸਿੱਖ ਸਟੂਡੈਂਟਸ ਫੈਡਰੇਸ਼ਨ ਜ਼ਿਲ੍ਹਾ ਜਲੰਧਰ ਦੇ ਸਾਬਕਾ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਯੂ ਕੇ ਦੇ ਜਨਰਲ ਸਕੱਤਰ ਭਾਈ ਕੁਲਵੰਤ ਸਿੰਘ ਮੁਠੱਡਾ ਅਤੇ ਭਾਈ ਬਲਵਿੰਦਰ ਸਿੰਘ ਢਿੱਲੋ , ਜਰਮਨੀ ਤੋਂ ਭਾਈ ਗੁਰਵਿੰਦਰ ਸਿੰਘ ਨਡਾਲੋਂ, ਬੈਲਜੀਅਮ ਤੋਂ ਭਾਈ ਗੁਰਦਿਆਲ ਸਿੰਘ ਢਕਾਣਸੂ ਅਤੇ ਅਮਰੀਕਾ ਤੋਂ ਗੁਰਮੇਲ ਸਿੰਘ ਢੇਸੀ ਨੇ ਆਪਣੇ ਕੌਮੀ ਘਰ ਖਾਲਿਸਤਾਨ ਦੀ ਪ੍ਰਾਪਤੀ ਵਾਸਤੇ ਸੰਘਰਸ਼ਸ਼ੀਲ ਯੋਧੇ ਖਾਲਿਸਤਾਨ ਕਮਾਂਡੋ ਫੋਰਸ ਦੇ ਮੁਖੀ ਭਾਈ ਪਰਮਜੀਤ ਸਿੰਘ ਪੰਜਵੜ ਜਿਹਨਾਂ ਨੂੰ ਬੀਤੇ ਦਿਨੀਂ ਪਾਕਿਸਤਾਨ ਦੇ ਸ਼ਹਿਰ ਲਾਹੌਰ ਵਿਖੇ ਭਾਰਤੀ ਖੁਫੀਆ ਏਜੰਸੀਆਂ ਦੀ ਗਿਣੀ ਮਿੱਥੀ ਸਾਜਸ਼ ਅਧੀਨ ਸ਼ਹੀਦ ਕਰਨ ਤੇ ਡੂੰਘੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਹੈ ਪ੍ਰੈਸ ਨਾਲ ਗੱਲਬਾਤ ਕਰਦਿਆਂ ਭਾਈ ਮੁਠੱਡਾ ਨੇ ਕਿਹਾ ਕਿ

ਖਾੜਕੂ ਸੰਘਰਸ਼ ਦੇ ਰਸਤੇ ਉੱਤੇ ਚੱਲਦਿਆਂ ਭਾਈ ਪੰਜਵੜ ਤੇ ਉਹਨਾ ਦੇ ਪਰਿਵਾਰ ਦੀ ਘਾਲਣਾ ਦਾ ਸਿਲਸਿਲਾ ਪਰਿਵਾਰਕ ਜੀਆਂ ਦੀਆਂ ਸ਼ਹੀਦੀਆਂ ਰਾਹੀਂ ਹੁੰਦਾ ਹੋਇਆ ਅੱਜ ਭਾਈ ਪਰਮਜੀਤ ਸਿੰਘ ਪੰਜਵੜ੍ਹ ਦੀ ਸ਼ਹੀਦੀ ਨਾਲ ਜਿਸ ਮੁਕਾਮ ਉੱਤੇ ਪੁੱਜਾ ਹੈ ਉਹ ਸੰਘਰਸ਼ ਦਾ ਰਾਹ ਅਖਤਿਆਰ ਕਰਨ ਵਾਲੇ ਨੌਜਵਾਨਾਂ ਅਤੇ ਅਗਲੀਆਂ ਪੀੜ੍ਹੀਆ ਲਈ ਪ੍ਰੇਰਣਾ ਦਾ ਸਰੋਤ ਰਹੇਗਾ। ਭਾਈ ਪਰਮਜੀਤ ਸਿੰਘ ਪੰਜਵੜ੍ਹ ਜਿਨ੍ਹਾਂ ਨੇ ਲੰਮਾਂ ਸਮਾਂ ਪੰਥਕ ਰਹੁਰੀਤੀਆ ਉਤੇ ਪਹਿਰਾ ਦਿੰਦੇ ਹੋਏ ਸਿੱਖ ਕੌਮ ਦੀਆਂ ਭਾਵਨਾਵਾ ਅਨੁਸਾਰ ‘ਖ਼ਾਲਿਸਤਾਨ’ ਦੀ ਪ੍ਰਾਪਤੀ ਲਈ ਆਪਣੀ ਜਥੇਬੰਦੀ ਖ਼ਾਲਿਸਤਾਨ ਕਮਾਡੋ ਫੋਰਸ ਦੀ ਮੁੱਖ ਸੇਵਾ ਕਰਦੇ ਹੋਏ ਲੰਮਾਂ ਸਮਾਂ ਸੰਘਰਸ਼ ਕੀਤਾ ਉਸ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ ਭਾਈ ਸਾਹਿਬ ਪਿੱਛਲੇ ਲਈ ਸਾਲਾਂ ਤੋਂ ਲਾਹੌਰ (ਪਾਕਿਸਤਾਨ) ਵਿਖੇ ਰਹਿ ਰਹੇ ਸਨ । ਉਪਰੋਕਤ ਖਾਲਿਸਤਾਨੀ ਆਗੂਆਂ ਵੱਲੋਂ ਇਸ ਮੌਕੇ ਪਰਿਵਾਰ ਨਾਲ ਡੂੰਘੀ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਗੁਰੂ ਸਾਹਿਬ ਵਿੱਛੜੀ ਹੋਈ ਆਤਮਾ ਨੂੰ ਆਪਣੇ ਚਰਨ ਕਮਲਾਂ ਵਿੱਚ ਨਿਵਾਸ ਬਖਸ਼ਣ।

bottom of page