top of page

ਸਰਕਾਰ ਨੇ ਡਿਬਰੂਗੜ੍ਹ ਜੇਲ ਵਿੱਚ ਨਜ਼ਰਬੰਦ ਸਿੱਖਾਂ ਦੀ ਐਨ ਐਸ ਏ ਵਧਾ ਕੇ ਜਬਰ ਜੁਲਮ ‘ਤੇ ਤਾਨਾਸ਼ਾਹੀ ਦੇ ਸਭ ਹੱਦਾਂ ਬੰਨੇ ਟੱਪੇ - ਭਾਈ ਮੁਠੱਡਾ, ਢਿੱਲੋਂ

ਬੰਦੀ ਸਿੰਘਾਂ ਦੀ ਰਿਹਾਈ ਵਾਸਤੇ ਭਾਰਤੀ ਦੂਤਾਵਾਸਾਂ ਨੂੰ ਘੇਰਨ ਦੀ ਤਿਆਰੀ

ਲੰਡਨ - ਏਜੰਸੀਆਂ- ਅਸਾਮ ਦੀ ਡਿਬਰੂਗੜ੍ਹ ਜੇਲ ਵਿੱਚ ਨਜ਼ਰਬੰਦ ਵਾਰਿਸ ਪੰਜਾਬ ਦੀ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ‘ਤੇ ਸਾਥੀਆਂ ਦੀ ਐਨ ਐਸ ਏ ਅਧੀਨ ਨਜ਼ਰਬੰਦੀ ਤੇ ਇਕ ਸਾਲ ਹੋਰ ਵਧਾ ਕੇ ਭਗਵੰਤ ਮਾਨ ਦੀ ਸਰਕਾਰ ਨੇ ਸ਼ਰਮਨਾਕ ਅਤੇ ਘਟੀਆ ਕਰਤੂਤ ਕੀਤੀ ਹੈ।

ਇਸ ਸਬੰਧੀ ਗੱਲਬਾਤ ਕਰਦੇ ਹੋਏ ਸਿੱਖ ਫੈਡਰੇਸ਼ਨ ਯੂ ਕੇ ਦੇ ਸੀਨੀਅਰ ਆਗੂ ਭਾਈ ਕੁਲਵੰਤ ਸਿੰਘ ਮੁਠੱਡਾ ਅਤੇ ਭਾਈ ਬਲਵਿੰਦਰ ਸਿੰਘ ਢਿੱਲੋ ਨੇ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਤੇ ਉਹਨਾਂ ਦੇ ਸਾਥੀਆਂ ਦੀ ਜੇਲ ਵਿੱਚ ਪੰਜਾਬ ਵਿੱਚ ਜੇਲ ਬਦਲੀ ਕਰਨ ਦੀ ਬਜਾਏ ਉਹਨਾਂ ਦੀ ਐਨ ਐਸ ਏ ਇੱਕ ਸਾਲ ਹੋਰ ਵਧਾ ਕੇ ਤਾਨਾਸ਼ਾਹੀ ਵਾਲਾ ਰਵਈਆ ਅਪਣਾਇਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਇਸ਼ਾਰੇ ਤੇ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ 17 ਮਾਰਚ ਨੂੰ ਲੱਗੇ ਹੋਏ ਮੋਰਚੇ ਵਿੱਚ ਸੰਗਤਾਂ ਨੂੰ ਇਕੱਠ ਵਿੱਚ ਪਹੁੰਚਣ ਤੋਂ ਰੋਕਣ ਵਾਸਤੇ ਪੁਲਸ ਨੇ ਤਰ੍ਹਾਂ ਤਰ੍ਹਾਂ ਦੀਆਂ ਰੋਕਾਂ ਲਾ ਕੇ ਸੰਗਤਾਂ ਨੂੰ ਪਰੇਸ਼ਾਨ ਕੀਤਾ ਗਿਆ ਅਤੇ ਸਿੱਖ ਆਗੂਆਂ ਨੂੰ ਉਹਨਾਂ ਦੇ ਘਰਾਂ ਵਿੱਚ ਨਜ਼ਰਬੰਦ ਕਰਨ ਦੀ ਕਾਰਵਾਈ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਸਿੱਖ ਫੈਡਰੇਸ਼ਨ ਦੇ ਸੀਨੀਅਰ ਆਗੂਆਂ ਨੇ ਪੰਥਕ ਜਥੇਬੰਦੀਆਂ ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਅਤੇ ਹੋਰ ਹਮ ਖਿਆਲੀ ਪੰਥ ਦੇ ਮੁਖੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਅੱਗੇ ਲੱਗ ਕੇ ਭਾਈ ਅੰਮ੍ਰਿਤਪਾਲ ਸਿੰਘ ਤੇ ਸਾਥੀਆਂ ਦੀ ਰਿਹਾਈ ਵਾਸਤੇ ਕੋਈ ਠੋਸ ਪ੍ਰੋਗਰਾਮ ਸੰਗਤਾਂ ਨੂੰ ਦੇਣ ਅਤੇ ਦੇਸ਼ਾਂ ਵਿਦੇਸ਼ਾਂ ਦੀਆਂ ਸਿੱਖ ਸੰਗਤਾਂ ਅਤੇ ਅਤੇ ਨੌਜਵਾਨ ਬੰਦੀ ਸਿੰਘਾਂ ਦੀ ਰਿਹਾਈ ਲਈ ਜ਼ੋਰਦਾਰ ਆਵਾਜ਼ ਬੁਲੰਦ ਕਰਨ। ਸਿੱਖ ਫੈਡਰੇਸ਼ਨ ਆਗੂਆਂ ਨੇ ਪੰਜਾਬ ਸਰਕਾਰ ਨੂੰ ਖ਼ਬਰਦਾਰ ਕਰਦਿਆਂ ਕਿਹਾ ਕਿ ਸਿੱਖ ਕੌਮ ਉੱਤੇ ਕੀਤੀ ਜਾ ਰਹੀ ਧੱਕੇਸ਼ਾਹੀ ਅਤੇ ਜੁਲਮ ਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਬੰਦੀ ਸਿੰਘਾਂ ਦੀ ਰਿਹਾਈ ਵਾਸਤੇ ਵਿਦੇਸ਼ਾਂ ਦੀ ਧਰਤੀ ਉੱਤੇ ਵੀ ਭਾਰਤੀ ਦੂਤਾਵਾਸਾਂ ਦੇ ਸਾਹਮਣੇ ਜਬਰਦਸਤ ਰੋਹ ਪ੍ਰਦਰਸ਼ਨ ਕੀਤੇ ਜਾਣਗੇ।

bottom of page